ਔਖੇ ਵੇਲੇ ਸਾਰੇ ਕਾਰਜ ਰਾਸ ਹੋਣਗੇ ਪਿਆਰ ਨਾਲ ਇਹ ਸ਼ਬਦ ਸ੍ਰਵਨ ਕਰੋ – GOLDEN TEMPLE RECORDS

ਔਖੇ ਵੇਲੇ ਸਾਰੇ ਕਾਰਜ ਰਾਸ ਹੋਣਗੇ ਪਿਆਰ ਨਾਲ ਇਹ ਸ਼ਬਦ ਸ੍ਰਵਨ ਕਰੋ – GOLDEN TEMPLE RECORDS

September 11, 2019 13 By Kailee Schamberger


ਸੂਹੀ ਮਹਲਾ ੫ ॥
ਸੂਹੀ ਪੰਜਵੀਂ ਪਾਤਿਸ਼ਾਹੀ।

ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
ਜਿਨ੍ਹਾਂ ਦੇ ਦਰਸ਼ਨ ਰਾਹੀਂ ਕ੍ਰੋੜਾਂ ਹੀ ਕਸਮਲ ਧੋਤੇ ਜਾਂਦੇ ਹਨ,

ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
ਅਤੇ ਜਿਨ੍ਹਾਂ ਦੀ ਸੰਗਤ ਨਾਲ ਜੁੜਨ ਦੁਆਰਾ ਇਸ ਡਰਾਉਣੇ ਸੰਸਾਰ ਸਮੁੰਦਰ ਤੋਂ ਪਾਰ ਹੋ ਜਾਈਦਾ ਹੈ।

ਓਇ ਸਾਜਨ ਓਇ ਮੀਤ ਪਿਆਰੇ ॥
ਕੇਵਲ ਓਹੀ ਮੇਰੇ ਮਿੱਤ੍ਰ ਹਨ ਅਤੇ ਓਹੀ ਲਾਡਲੇ ਯਾਰ,

ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
ਜਿਹੜੇ ਮੇਰੇ ਪਾਸੋਂ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰਵਾਉਂਦੇ ਹਨ। ਠਹਿਰਾਉ।

ਜਾ ਕਾ ਸਬਦੁ ਸੁਨਤ ਸੁਖ ਸਾਰੇ ॥
ਕੇਵਲ ਪ੍ਰਭੂ ਹੀ ਮੇਰਾ ਮਿੱਤਰ ਹੈ, ਜਿਸ ਦੀ ਬਾਣੀ ਸ੍ਰਵਣ ਕਰਨ ਦੁਆਰਾ ਸਮੂਹ ਆਰਾਮ ਪਰਾਪਤ ਹੋ ਜਾਂਦਾ ਹੈ।

ਜਾ ਕੀ ਟਹਲ ਜਮਦੂਤ ਬਿਦਾਰੇ ॥੨॥
ਜਿਸ ਦੀ ਚਾਕਰੀ ਰਾਹੀਂ ਮੌਤ ਦੇ ਫ਼ਰਿਸ਼ਤੇ ਪਰੇ ਹਟ ਜਾਂਦੇ ਹਨ।

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
ਜਿਸ ਦਾ ਦਿਲਾਸਾ ਇਸ ਆਤਮਾ ਨੂੰ ਆਸਰਾ ਦਿੰਦਾ ਹੈ,

ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
ਅਤੇ ਜਿਸ ਦੀ ਬੰਦਗੀ ਦੁਆਰਾ ਚਿਹਰਾ ਰੌਸ਼ਨ ਹੋ ਜਾਂਦਾ ਹੈ।

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
ਸਾਈਂ ਦੇ ਗੋਲਿਆਂ ਨੂੰ ਸਾਈਂ ਖੁਦ ਹੀ ਸ਼ੁਸ਼ੋਭਤ ਕਰਦਾ ਹੈ।

ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥
ਨਾਨਕ, ਉਨ੍ਹਾਂ ਦੀ ਪਨਾਹ ਲੋੜਦਾ ਹੈ ਅਤੇ ਸਦੀਵੀ ਹੀ ਉਨ੍ਹਾਂ ਉਤੇ ਕੁਰਬਾਨ ਜਾਂਦਾ ਹੈ।